Thursday, 14 November 2013

ਜ਼ਿਲ੍ਹਾ ਪ੍ਰੀਸ਼ਦਾਂ ਅੰਦਰ ਈ.ਟੀ.ਟੀ. ਅਧਿਆਪਕਾਂ ਦੀ ਨਵੀਂ ਭਰਤੀ ਨੂੰ ਹਰੀ ਝੰਡੀ

ਜ਼ਿਲ੍ਹਾ ਪ੍ਰੀਸ਼ਦਾਂ ਅੰਦਰ ਈ.ਟੀ.ਟੀ. ਅਧਿਆਪਕਾਂ ਦੀ ਨਵੀਂ ਭਰਤੀ ਨੂੰ ਹਰੀ ਝੰਡੀ   

ਚੰਡੀਗੜ੍ਹ, 13 ਨਵੰਬਰ (ਅਜਾਇਬ ਸਿੰਘ ਔਜਲਾ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ, ਪੰਚਾਇਤ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਿੱਖਿਆ ਵਿਭਾਗ, ਪੰਚਾਇਤ ਵਿਭਾਗ, ਲੋਕਲ ਬਾਡੀ ਦੇ ਅਧਿਕਾਰੀਆਂ ਨਾਲ ਹੋਈ | ਮੀਟਿੰਗ ਉਪਰੰਤ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜਿਸ ਵਿਚ ਮਹੱਤਵਪੂਰਨ ਫ਼ੈਸਲੇ ਲਏ ਗਏ ਦੋਹਾਂ ਵਿਭਾਗਾਂ ਦੀ ਸਹਿਮਤੀ ਨਾਲ ਫ਼ੈਸਲਾ ਹੋਇਆ ਕਿ ਸਿੱਖਿਆ ਵਿਭਾਗ ਅੰਦਰ ਜਿੰਨੀਆ ਵੀ ਪੋਸਟਾਂ ਖ਼ਾਲੀ ਹਨ, ਉਨ੍ਹਾਂ ਉੱਪਰ ਇੱਕ ਹਫ਼ਤੇ ਅੰਦਰ ਸ਼ਿਫ਼ਟਿੰਗ ਦਾ ਪ੍ਰੋਸੈਸ ਸ਼ੁਰੂ ਹੋਵੇਗਾ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਮੁੱਖ ਮੰਤਰੀ ਪੰਜਾਬ ਵੱਲੋਂ ਪੰਚਾਇਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਕਿ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿਚ ਜਾਣ ਵਾਲੇ ਅਧਿਆਪਕਾਂ ਦੀ ਥਾਂ 'ਤੇ ਨਵੀਂ ਭਰਤੀ ਕਰਕੇ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਈ.ਟੀ.ਟੀ. ਅਧਿਆਪਕਾਂ ਨੂੰ ਰਿਲੀਵ ਕੀਤਾ ਜਾਵੇ |