ਅਧਿਆਪਕ ਦਲ ਵੱਲੋਂ ਜ਼ਿਲ੍ਹਾ ਪੱਧਰ 'ਤੇ ਮੰਗ ਪੱਤਰ ਦਿੱਤੇ ਜਾਣਗੇ-ਖਹਿਰਾ
ਜਲੰਧਰ, 22 ਦਸੰਬਰ (ਦੁੱਗਲ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸਕੱਤਰ ਜਨਰਲ ਗੁਰਨੈਬ ਸਿੰਘ ਸੰਧੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਭਰਵੀਂ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ 23 ਦਸੰਬਰ ਨੂੰ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਦਫ਼ਤਰਾਂ 'ਚ ਮਾਸ ਮੀਟਿੰਗਾਂ ਕਰਕੇ ਹਰ ਜ਼ਿਲ੍ਹੇ ਦੇ ਐਲੀਮੈਂਟਰੀ ਤੇ ਸੈਕੰਡਰੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੱਖਰੇ-ਵੱਖਰੇ ਮੰਗ ਪੱਤਰ ਦਿੱਤੇ ਜਾਣਗੇ | ਖਹਿਰਾ ਨੇ ਵੱਖਰੇ ਬਿਆਨ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਲਈ ਅਤੇ ਹੋਰ ਸਿੱਖਿਆ ਸਬੰਧੀ ਨਿਯਮਾਂ ਨੂੰ ਪੱਕੇ ਤੌਰ 'ਤੇ ਬਣਾਉਣ ਲਈ ਇਕ ਕਮੇਟੀ ਬਣਾਈ ਜਾਵੇ, ਜਿਸ ਵਿਚ ਅਧਿਆਪਕਾਂ ਦੇ ਹਰ ਵਰਗ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਲਏ ਜਾਣ | ਉਨ੍ਹਾਂ ਨੇ ਬਿਆਨ ਜਾਰੀ ਰੱਖਦਿਆਂ ਦੱਸਿਆ ਕਿ ਮੀਟਿੰਗ ਵਿਚ ਦਲ ਦੀ ਮੈਂਬਰਸ਼ਿਪ 30 ਅਪ੍ਰੈਲ 2014 ਤੱਕ ਕਰਨ ਜਥੇਬੰਦਕ ਚੋਣਾਂ ਮਈ 2014 ਵਿਚ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਜਿਸ ਸਬੰਧੀ ਮੈਂਬਰਸ਼ਿਪ ਦੀਆਂ ਕਾਪੀਆਂ ਸਾਰੇ ਜ਼ਿਲਿ੍ਹਆਂ ਨੂੰ ਵੰਡ ਦਿੱਤੀਆਂ ਗਈਆਂ ਹਨ |